Luke 2:13
ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
Luke 2:20
ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।
Luke 19:37
ਉਹ ਯਰੂਸ਼ਲਮ ਦੇ ਨੇੜੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾੜੀ ਦੀ ਉਤਰਾਈ ਤੇ ਪਹੁੰਚਿਆ। ਚੇਲਿਆਂ ਦੀ ਸਾਰੀ ਭੀੜ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਂ ਲਈ ਪਰਮੇਸ਼ੁਰ ਦਾ ਸ਼ੁਕਰ ਕੀਤਾ।
Luke 24:53
ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।
Acts 2:47
ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
Acts 3:8
ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।
Acts 3:9
ਸਾਰੇ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ਉਸ ਨੂੰ ਪਛਾਣ ਗਏ। ਕਿ ਇਹ ਉਹੀ ਹੈ ਜੋ ਮੰਦਰ ਦੇ ਖੂਬਸੂਰਤ ਫ਼ਾਟਕ ਉੱਪਰ ਬੈਠਕੇ ਭੀਖ ਮੰਗਿਆ ਕਰਦਾ ਸੀ ਤਾਂ ਜਦੋਂ ਉਨ੍ਹਾਂ ਨੇ ਉਸੇ ਮਨੁੱਖ ਨੂੰ ਚੱਲ ਕੇ ਮੰਦਰ ਵੱਲ ਆਉਂਦੇ ਪਰਮੇਸ਼ੁਰ ਦੀ ਉਸਤਤਿ ਕਰਦੇ ਵੇਖਿਆ ਤਾਂ ਉਹ ਇਹ ਸਭ ਵੇਖਕੇ ਹੈਰਾਨ ਰਹਿ ਗਏ ਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਸੀ ਕਿ ਭਾਣਾ ਕਿਵੇਂ ਵਾਪਰਿਆ ਸੀ?
Romans 15:11
ਪੋਥੀ ਇਹ ਵੀ ਆਖਦੀ ਹੈ, “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।”
Revelation 19:5
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்