Romans 14:18
ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
Romans 16:10
ਅੱਪਿਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੂੰ ਪਰੱਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।
1 Corinthians 11:19
ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।
2 Corinthians 10:18
ਜਿਹੜਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।
2 Corinthians 13:7
ਅਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਕੋਈ ਮਾੜਾ ਕੰਮ ਨਾ ਕਰੋ। ਕੀ ਇਹ ਗੱਲ ਮਹੱਤਵਪੂਰਣ ਨਹੀਂ ਹੈ ਕਿ ਇਹ ਲੋਕ ਵੇਖਣ ਕਿ ਅਸੀਂ ਪਰੀਖਿਆ ਵਿੱਚ ਸਫ਼ਲ ਹੋ ਗਏ ਹਾਂ। ਪਰ ਮਹੱਤਵਪੂਰਣ ਗੱਲ ਇਹ ਹੈ ਕਿ ਤੁਸੀਂ ਉਹੀ ਕਰੋ ਜੋ ਠੀਕ ਹੈ। ਭਾਵੇਂ ਇਹ ਲੱਗਦਾ ਹੈ ਕਿ ਅਸੀਂ ਪਰੱਖ ਵਿੱਚ ਅਸਫ਼ਲ ਹੋ ਗਏ ਹਾਂ।
2 Timothy 2:15
ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
James 1:12
ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்