Acts 5:17
ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।
Acts 15:5
ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਦੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
Acts 24:5
ਇਹ ਆਦਮੀ ਮੁਸੀਬਤਾਂ ਖੜ੍ਹੀਆਂ ਕਰਨ ਵਾਲਾ ਹੈ। ਇਹ ਦੁਨੀਆਂ ਭਰ ਵਿੱਚ ਜਿੱਥੇ ਵੀ ਯਹੂਦੀ ਵੱਸਦੇ ਹਨ, ਜਾਕੇ ਮੁਸੀਬਤਾਂ ਖੜ੍ਹੀਆਂ ਕਰਦਾ ਹੈ। ਇਹ ਨਾਸਰੀਆਂ ਦੇ ਧੜੇ ਦਾ ਆਗੂ ਹੈ।
Acts 24:14
“ਪਰ ਮੈਂ ਤੁਹਾਡੇ ਸਾਹਮਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰੱਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
Acts 26:5
ਇਹ ਯਹੂਦੀ ਮੈਨੂੰ ਬੜੇ ਲੰਬੇ ਸਮੇਂ ਤੋਂ ਜਾਣਦੇ ਹਨ। ਜੇਕਰ ਇਹ ਚਾਹੁਣ, ਉਹ ਤੈਨੂੰ ਦੱਸ ਸੱਕੱਦੇ ਹਨ ਕਿ ਮੈਂ ਆਪਣਾ ਜੀਵਨ ਇੱਕ ਫ਼ਰੀਸੀ ਵਾਂਗ ਬਤੀਤ ਕੀਤਾ ਹੈ। ਫ਼ਰੀਸੀ ਯਹੂਦੀ ਧਰਮ ਦੇ ਨੇਮਾਂ ਦੀ ਪਾਲਣਾ ਹੋਰਨਾਂ ਯਹੂਦੀ ਧੜਿਆਂ ਤੋਂ ਵੀ ਵੱਧੇਰੇ ਧਿਆਨ ਨਾਲ ਕਰਦੇ ਹਨ।
Acts 28:22
ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
1 Corinthians 11:19
ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।
Galatians 5:20
ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,
2 Peter 2:1
ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்