Matthew 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
Matthew 7:22
ਅੰਤਲੇ ਦਿਨ, ਅਨੇਕ ਲੋਕ ਮੈਨੂੰ ਆਖਣਗੇ, ‘ਤੂੰ ਸਾਡਾ ਪ੍ਰਭੂ ਹੈ। ਅਸੀਂ ਤੇਰੇ ਲਈ ਬੋਲੇ? ਅਤੇ ਕੀ ਤੇਰਾ ਨਾਂ ਲੈ ਕੇ ਭੂਤ ਨਹੀਂ ਕੱਢੇ ਅਤੇ ਕੀ ਤੇਰਾ ਨਾਮ ਲੈ ਕੇ ਬਹੁਤ ਸਾਰੀਆਂ ਕਰਾਮਾਤਾਂ ਨਹੀਂ ਕੀਤੀਆਂ?’
Matthew 11:20
ਯਿਸੂ ਉਨ੍ਹਾਂ ਨੂੰ ਚੇਤਾਵਨੀ ਦਿੰਦਾ ਜੋ ਵਿਸ਼ਵਾਸ ਨਹੀਂ ਕਰਦੇ ਯਿਸੂ ਨੇ ਉਨ੍ਹਾਂ ਸ਼ਹਿਰਾਂ ਦੀ ਆਲੋਚਨਾ ਕੀਤੀ ਜਿਨ੍ਹਾਂ ਵਿੱਚ ਉਸ ਨੇ ਬਹੁਤ ਸਾਰੇ ਕਰਿਸ਼ਮੇ ਕੀਤੇ। ਉੱਥੋਂ ਦੇ ਸ਼ਹਿਰਾਂ ਦੇ ਲੋਕਾਂ ਨੇ ਆਪਣੇ ਜੀਵਨ ਢੰਗ ਨਹੀਂ ਬਦਲੇ ਅਤੇ ਨਾਹੀ ਪਾਪ ਕਰਨੇ ਬੰਦ ਕੀਤੇ।
Matthew 11:21
ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ! ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ।
Matthew 11:23
“ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
Matthew 13:54
ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?
Matthew 13:58
ਉੱਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।
Matthew 14:2
ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
Matthew 22:29
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ।
Matthew 24:29
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
Occurences : 120
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்