Matthew 4:15
“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
Matthew 6:32
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ।
Matthew 10:5
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Matthew 10:18
ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ।
Matthew 12:18
“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
Matthew 12:21
ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।”
Matthew 20:19
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”
Matthew 20:25
ਤਦ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਇਕੱਠਿਆਂ ਕੋਲ ਸੱਦਕੇ ਆਖਿਆ, “ਤੁਸੀਂ ਜਾਣਦੇ ਹੋ ਕਿ ਗੈਰ-ਯਹੂਦੀਆਂ ਦੇ ਹਾਕਮ ਦੂਜਿਆਂ ਤੇ ਹੁਕਮ ਚਲਾਉਣਾ ਪਸੰਦ ਕਰਦੇ ਹਨ, ਅਤੇ ਉਨ੍ਹਾਂ ਦੇ ਮਹੱਤਵਪੂਰਣ ਆਗੂ ਲੋਕਾਂ ਤੇ ਆਪਣੀ ਸ਼ਕਤੀ ਇਸਤੇਮਲ ਕਰਨਾ ਪਸੰਦ ਕਰਦੇ ਹਨ।
Matthew 21:43
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ।
Matthew 24:7
ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚੜ੍ਹਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।
Occurences : 164
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்