1 Corinthians 5:10
ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।
1 Corinthians 5:11
ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
1 Corinthians 6:9
ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
1 Corinthians 10:7
ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ।”
Ephesians 5:5
ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।
Revelation 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
Revelation 22:15
ਸ਼ਹਿਰ ਤੋਂ ਬਾਹਰ, ਉੱਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்