Luke 2:27
ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।
Luke 14:21
“ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਆ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।’
Luke 22:54
ਪਤਰਸ ਇਹ ਕਹਿੰਦੇ ਡਰਦਾ ਹੈ ਕਿ ਉਹ ਯਿਸੂ ਨੂੰ ਜਾਣਦਾ ਹੈ ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸ ਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿੱਛਾ ਕੀਤਾ।
John 18:16
ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।
Acts 7:45
ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।
Acts 9:8
ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ।
Acts 21:28
ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”
Acts 21:29
(ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)
Acts 21:37
ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?
Hebrews 1:6
ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।”
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்