John 5:3
ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।
Acts 17:16
ਪੌਲੁਸ ਅਥੇਨੈ ਵਿੱਚ ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁੱਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।
1 Corinthians 11:33
ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕੱਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
1 Corinthians 16:11
ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।
Hebrews 10:13
ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।
Hebrews 11:10
ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।
James 5:7
ਸਬਰ ਵਾਲੇ ਬਣੋ ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
1 Peter 3:20
ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்