Acts 3:19
ਇਸੇ ਲਈ ਤੁਹਾਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜੋ ਤਾਂ ਜੋ ਉਹ ਤੁਹਾਡੇ ਪਾਪ ਬਖਸ਼ ਸੱਕੇ।
Colossians 2:14
ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ।
Revelation 3:5
ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ।
Revelation 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
Revelation 21:4
ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்