No lexicon data found for Strong's number: 1861

Mark 14:11
ਪ੍ਰਧਾਨ ਜਾਜਕ ਇਹ ਸੁਣਕੇ ਬੜੇ ਖੁਸ਼ ਹੋਏ ਅਤੇ ਇਸ ਬਦਲੇ ਉਸ ਨੂੰ ਰੁਪਏ ਦੇਣ ਦਾ ਵਾਅਦਾ ਕੀਤਾ। ਇਸ ਲਈ ਉਹ ਉਸ ਨੂੰ ਫ਼ੜਵਾਉਣ ਦਾ ਮੌਕਾ ਵੇਖ ਰਿਹਾ ਸੀ।

Acts 7:5
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।

Romans 4:21
ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।

Galatians 3:19
ਫ਼ੇਰ ਸ਼ਰ੍ਹਾ ਕਾਹਦੇ ਵਾਸਤੇ ਹੈ? ਨੇਮ ਲੋਕਾਂ ਦੀਆਂ ਕੀਤੀਆਂ ਬਦਕਾਰੀਆਂ ਨੂੰ ਉਜਾਗਰ ਕਰਨ ਲਈ ਦਿੱਤਾ ਸੀ। ਸ਼ਰ੍ਹਾ ਉਦੋਂ ਤੱਕ ਜਾਰੀ ਰਹੀ ਜਦੋਂ ਤੱਕ ਕਿ ਅਬਰਾਹਾਮ ਦੀ ਖਾਸ ਨਸਲ ਨਹੀਂ ਆਈ। ਪਰਮੇਸ਼ੁਰ ਦਾ ਵਾਇਦਾ ਇਸ ਖਾਸ ਉਲਾਦ ਨਾਲ ਸੰਬੰਧਿਤ ਸੀ। ਸ਼ਰ੍ਹਾ ਦੂਤਾਂ ਰਾਹੀਂ ਦਿੱਤੀ ਗਈ ਸੀ। ਦੂਤਾਂ ਨੇ ਲੋਕਾਂ ਤੱਕ ਸ਼ਰ੍ਹਾ ਪਹੁੰਚਾਉਣ ਲਈ ਮੂਸਾ ਨੂੰ ਵਿੱਚੋਲੇ ਦੀ ਤਰ੍ਹਾਂ ਇਸਤੇਮਾਲ ਕੀਤਾ।

1 Timothy 2:10
ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।

1 Timothy 6:21
ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

Titus 1:2
ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।

Hebrews 6:13
ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ।

Hebrews 10:23
ਸਾਨੂੰ ਉਸ ਉਮੀਦ ਨੂੰ ਕਸ ਕੇ ਫ਼ੜ ਲੈਣਾ ਚਾਹੀਦਾ ਹੈ ਜਿਹੜੀ ਸਾਨੂੰ ਮਿਲੀ ਹੋਈ ਹੈ। ਅਤੇ ਸਾਨੂੰ ਕਦੇ ਵੀ ਆਪਣੀ ਉਮੀਦ ਬਾਰੇ ਲੋਕਾਂ ਨੂੰ ਦੱਸਣ ਤੋਂ ਖੁੰਝਣਾ ਨਹੀਂ ਚਾਹੀਦਾ। ਸਾਨੂੰ ਯਕੀਨ ਹੋਣਾ ਚਾਹੀਦਾ ਹੈ ਕਿ ਪਰਮੇਸ਼ੁਰ ਉਹ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਹੈ।

Hebrews 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்