Mark 4:19
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
Luke 22:15
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।
John 8:44
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
Romans 1:24
ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
Romans 6:12
ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।
Romans 7:7
ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
Romans 7:8
ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
Romans 13:14
ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।
Galatians 5:16
ਆਤਮਾ ਅਤੇ ਮਨੁੱਖੀ ਸਭਾ ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ।
Galatians 5:24
ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
Occurences : 38
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்