Mark 3:10
ਉਸ ਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸ ਨੂੰ ਛੂਹਣ ਲਈ ਉਸ ਦੇ ਆਲੇ-ਦੁਆਲੇ ਝੁੰਡ ਬਣਾ ਲਿਆ।
Luke 1:12
ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।
Luke 15:20
ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। ਪੁੱਤਰ ਦੀ ਵਾਪਸੀ “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।
John 13:25
ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”
Acts 8:16
ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।
Acts 10:10
ਪਤਰਸ ਨੂੰ ਭੁੱਖ ਲੱਗੀ ਹੋਈ ਸੀ ਅਤੇ ਉਹ ਕੁਝ ਖਾਣਾ ਚਾਹੁੰਦਾ ਸੀ। ਪਰ ਜਦੋਂ ਉਹ ਪਤਰਸ ਦੇ ਖਾਣ ਲਈ ਭੋਜਨ ਤਿਆਰ ਕਰ ਰਹੇ ਸਨ ਤਾਂ ਉਸ ਨੇ ਇੱਕ ਦਰਸ਼ਨ ਵੇਖਿਆ।
Acts 10:44
ਪਰਾਈਆਂ ਕੌਮਾਂ ਤੇ ਪਵਿੱਤਰ ਆਤਮਾ ਦਾ ਆਉਣਾ ਜਦੋਂ ਪਤਰਸ ਅਜੇ ਬੋਲ ਕਰ ਰਿਹਾ ਸੀ, ਪਵਿੱਤਰ ਆਤਮਾ ਉਨ੍ਹਾਂ ਸਾਰੇ ਲੋਕਾਂ ਉੱਪਰ ਆਇਆ, ਜੋ ਸੰਦੇਸ਼ ਨੂੰ ਸੁਣ ਰਹੇ ਸਨ।
Acts 11:15
“ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।
Acts 13:11
ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।
Acts 19:17
ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਆ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்