No lexicon data found for Strong's number: 2080

Matthew 26:58
ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।

Mark 14:54
ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।

Mark 15:16
ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲੈ ਗਏ ਅਤੇ ਬਾਕੀ ਸਾਰੇ ਸਿਪਾਹੀਆਂ ਨੂੰ ਇੱਕ ਸਾਥ ਬੁਲਾਇਆ।

John 20:26
ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”

Acts 5:23
ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”

Romans 7:22
ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ।

1 Corinthians 5:12
ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।”

Ephesians 3:16
ਮੈਂ ਪਿਤਾ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਉਹ ਆਪਣੀ ਅਸੀਮ ਮਹਿਮਾ ਦੁਆਰਾ ਤੁਹਾਨੂੰ ਤੁਹਾਡੇ ਆਤਮਿਆਂ ਵਿੱਚ ਮਜਬੂਤ ਹੋਣ ਲਈ ਸ਼ਕਤੀ ਦੇਵੇ। ਉਹ ਤੁਹਾਨੂੰ ਇਹ ਤਾਕਤ ਆਪਣੇ ਆਤਮਾ ਰਾਹੀਂ ਦੇਵੇਗਾ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்