Matthew 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
Matthew 9:18
ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣਾ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
Matthew 16:16
ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਤੁਸੀਂ ਮਸੀਹ ਹੋ, ਜਿਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
Matthew 22:32
‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।”
Matthew 26:63
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
Matthew 27:63
“ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉੱਠਾਂਗਾ।’
Mark 5:23
ਅਤੇ ਉਹ ਉਸ ਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰੱਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।”
Mark 12:27
ਜੇਕਰ ਪਰਮੇਸ਼ੁਰ ਆਖਦਾ ਹੈ ਕਿ ਉਹ ਇਨ੍ਹਾਂ ਦਾ ਪਰਮੇਸ਼ੁਰ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸ ਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
Mark 16:11
ਪਰ ਜਦੋਂ ਉਸ ਨੇ ਇਹ ਦੱਸਿਆ ਕਿ ਉਹ ਜੀ ਉੱਠਿਆ ਹੈ ਅਤੇ ਉਸ ਨੇ ਖੁਦ ਆਪਣੀ ਅੱਖੀਂ ਉਸ ਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।
Luke 2:36
ਆੱਨਾ ਦਾ ਯਿਸੂ ਨੂੰ ਵੇਖਣਾ ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।
Occurences : 142
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்