Matthew 11:14
ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
Matthew 16:14
ਉਹ ਬੋਲੇ, “ਕੋਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੂੰ ਕਹਿੰਦੇ ਹਨ ਅਤੇ ਕੋਈ ਏਲੀਯਾਹ ਅਤੇ ਕੋਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕਿਸੇ ਇੱਕ ਨੂੰ।”
Matthew 17:3
ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
Matthew 17:4
ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
Matthew 17:10
ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
Matthew 17:11
ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ।
Matthew 17:12
ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸ ਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸੱਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਪਾਵੇਗਾ।”
Matthew 27:47
ਕੁਝ ਲੋਕ ਜੋ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।”
Matthew 27:49
ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸ ਨੂੰ ਬਚਾਉਣ ਆਉਂਦਾ ਹੈ?”
Mark 6:15
ਕੁਝ ਹੋਰ ਲੋਕਾਂ ਨੇ ਆਖਿਆ, “ਇਹ ਏਲੀਯਾਹ ਹੈ।” ਹੋਰਨਾਂ ਨੇ ਆਖਿਆ, “ਯਿਸੂ ਪੁਰਾਣੇ ਦਿਨਾਂ ਦੇ ਨਬੀਆਂ ਵਰਗਾ, ਇੱਕ ਨਬੀ ਹੈ।”
Occurences : 30
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்