ਮੱਤੀ 4:16
ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ; ਚਾਨਣ ਉਨ੍ਹਾਂ ਲਈ ਆਇਆ ਜੋ ਕਿ ਕਬਰਾਂ ਵਾਂਗ ਹਨੇਰੇ ਦੇਸ਼ ਵਿੱਚ ਰਹਿੰਦੇ ਹਨ।”
ਮੱਤੀ 10:21
“ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।
ਮੱਤੀ 15:4
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
ਮੱਤੀ 16:28
ਮੈਂ ਸੱਚ-ਮੁੱਚ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਥੇ ਖੜ੍ਹੇ ਲੋਕਾਂ ਵਿੱਚੋਂ ਕੁਝ ਲੋਕ ਮਰਨ ਤੋਂ ਪਹਿਲਾਂ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਨਾਲ ਆਉਂਦਾ ਦੇਖਣਗੇ।”
ਮੱਤੀ 20:18
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।
ਮੱਤੀ 26:38
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
ਮੱਤੀ 26:66
ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”
ਮਰਕੁਸ 7:10
ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’
ਮਰਕੁਸ 9:1
ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”
ਮਰਕੁਸ 10:33
ਉਸ ਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸ ਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
Occurences : 119
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்