Matthew 8:21
ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
Matthew 8:22
ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”
Matthew 14:12
ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
Luke 9:59
ਯਿਸੂ ਨੇ ਇੱਕ ਹੋਰ ਮਨੁੱਖ ਨੂੰ ਕਿਹਾ, “ਮੇਰੇ ਪਿੱਛੇ ਤੁਰ ਆ!” ਪਰ ਆਦਮੀ ਨੇ ਆਖਿਆ, “ਪ੍ਰਭੂ ਜੀ! ਕਿਰਪਾ ਕਰਕੇ ਮੈਨੂੰ ਜਾਣ ਦੀ ਆਗਿਆ ਦੇਵੋ ਤਾਂ ਜੋ ਮੈਂ ਪਹਿਲਾਂ ਆਪਣੇ ਪਿਓ ਨੂੰ ਦਫ਼ਨਾ ਆਵਾਂ।”
Luke 9:60
ਪਰ ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਨੂੰ ਆਪਣੇ ਮੁਰਦੇ ਆਪੇ ਦੱਬਣ ਦਿਓ ਪਰ ਤੂੰ ਜਾ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਉਨ੍ਹਾਂ ਨੂੰ ਦੱਸ।”
Luke 16:22
“ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸ ਨੂੰ ਲਿਆ ਅਤੇ ਅਬਰਾਹਾਮ ਗੋਦ ਵਿੱਚ ਜਾ ਰੱਖਿਆ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।
Acts 2:29
“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
Acts 5:9
ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”
Acts 5:10
ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்