Matthew 1:19
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
Matthew 2:18
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”
Matthew 5:40
ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।
Matthew 5:42
ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।
Matthew 7:12
ਸਭ ਤੋਂ ਜ਼ਰੂਰੀ ਅਸੂਲ “ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋੜ ਹੈ।
Matthew 8:2
ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”
Matthew 8:3
ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।
Matthew 9:13
ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
Matthew 11:14
ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
Matthew 12:7
ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
Occurences : 210
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்