Mark 1:13
ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
Acts 10:12
ਸਭ ਪ੍ਰਕਾਰ ਦੇ ਜਾਨਵਰ ਇਸ ਵਿੱਚ ਸਨ। ਉਹ ਜੀਵ ਜਿਹੜੇ ਕਿ ਚੱਲ ਸੱਕਦੇ ਹਨ, ਜਿਹੜੇ ਰੀਂਗਣ ਵਾਲੇ ਸਨ ਜ਼ਮੀਨ ਉੱਪਰ ਅਤੇ ਉਹ ਪੰਛੀ ਜਿਹੜੇ ਕਿ ਹਵਾ ਚ ਉੱਡਦੇ ਹਨ।
Acts 11:6
ਮੈਂ ਉਸ ਦੇ ਅੰਦਰ ਵੇਖਿਆ ਤਾਂ ਉਸ ਵਿੱਚ ਜੰਗਲੀ ਤੇ ਪਾਲਤੂ ਜਾਨਵਰ, ਰੀਂਗਣ ਵਾਲੇ ਜੀਵ, ਅਕਾਸ਼ ਤੇ ਉੱਡਣ ਵਾਲੇ ਪੰਛੀ ਸਨ।
Acts 28:4
ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”
Acts 28:5
ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ।
Titus 1:12
ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”
Hebrews 12:20
ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”
James 3:7
ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ।
Revelation 6:8
ਮੈਂ ਦੇਖਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੋੜਸਵਾਰ ਮੌਤ ਸੀ। ਉਸ ਦੇ ਪਿੱਛੇ, ਪਾਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
Revelation 11:7
ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
Occurences : 46
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்