No lexicon data found for Strong's number: 2343

Matthew 6:19
ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।

Matthew 6:20
ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ।

Luke 12:21
“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”

Romans 2:5
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।

1 Corinthians 16:2
ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।

2 Corinthians 12:14
ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ।

James 5:3
ਤੁਹਾਡੇ ਸੋਨੇ ਚਾਂਦੀ ਨੂੰ ਜੰਗ ਲੱਗ ਜਾਵੇਗਾ, ਅਤੇ ਉਹ ਜੰਗ ਇਸ ਗੱਲ ਦਾ ਸਬੂਤ ਹੋਵੇਗਾ ਕਿ ਤੁਸੀਂ ਗਲਤ ਸੀ। ਉਹ ਜੰਗ ਤੁਹਾਡੇ ਸਰੀਰਾਂ ਨੂੰ ਅੱਗ ਵਾਂਗ ਖਾ ਜਾਵੇਗਾ। ਆਖਰੀ ਦਿਨਾਂ ਲਈ ਤੁਸੀਂ ਆਪਣਾ ਖਜ਼ਾਨਾ ਬਚਾਕੇ ਰੱਖਿਆ।

2 Peter 3:7
ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।

Occurences : 8

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்