Romans 6:12
ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।
Romans 8:11
ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।
1 Corinthians 15:53
ਕਿਉਂਕਿ ਇਸ ਨਾਸ਼ਵਾਨ ਸਰੀਰ ਨੂੰ ਅਵਿਨਾਸ਼ੀ ਸਰੀਰ ਨਾਲ ਪਹਿਨਾਇਆ ਜਾਵੇਗਾ। ਅਤੇ ਉਸ ਸਰੀਰ ਨੂੰ ਜੋ ਮਰ ਜਾਂਦਾ ਹੈ ਉਹ ਸਰੀਰ ਪੁਆਇਆ ਜਾਂਦਾ ਹੈ ਜੋ ਨਹੀਂ ਮਰਦਾ।
1 Corinthians 15:54
ਇਸ ਲਈ ਜਦੋਂ ਨਾਸ਼ਵਾਨ ਸਰੀਰ ਅਵਿਨਾਸ਼ ਨੂੰ ਧਾਰਣ ਕਰ ਲਵੇਗਾ ਅਤੇ ਇਹ ਮਰਨਸ਼ੀਲ ਸਰੀਰ ਅਮਰਤਾ ਨੂੰ ਧਾਰਣ ਕਰ ਲਵੇਗਾ ਤਾਂ ਪੋਥੀਆਂ ਦਾ ਇਹ ਆਖਿਆ ਸੱਚ ਹੋ ਜਾਵੇਗਾ: “ਮੌਤ ਜਿੱਤ ਵਿੱਚ ਪਰਾਜਿਤ ਹੁੰਦੀ ਹੈ।”
2 Corinthians 4:11
ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ।
2 Corinthians 5:4
ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்