Mark 1:44
ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
Luke 2:22
ਯਿਸੂ ਦਾ ਮੰਦਰ ਵਿੱਚ ਸਮਰਪਣ ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।
Luke 5:14
ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
John 2:6
ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਜਲ ਰੱਖਿਆ ਜਾ ਸੱਕਦਾ ਹੈ।
John 3:25
ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।
Hebrews 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
2 Peter 1:9
ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்