Matthew 5:15
ਲੋਕ ਦੀਵਾ ਜਗਾਕੇ ਕਟੋਰੇ ਹੇਠਾਂ ਨਹੀਂ ਰੱਖਦੇ ਉਹ ਇਸ ਨੂੰ ਸ਼ਮਾਦਾਨ ਉੱਤੇ ਰੱਖਦੇ ਹਨ ਤਾਂ ਜੋ ਇਹ ਘਰ ਵਿੱਚ ਰਹਿੰਦੇ ਸਭ ਲੋਕਾਂ ਨੂੰ ਚਾਨਣ ਦੇਵੇ।
Luke 12:35
ਹਮੇਸ਼ਾ ਤਿਆਰ ਰਹੋ “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।
Luke 24:32
ਜਦੋਂ ਰਾਹ ਵਿੱਚ ਯਿਸੂ ਸਾਡੇ ਨਾਲ ਗੱਲ ਕਰ ਰਿਹਾ ਸੀ ਅਤੇ ਸਾਨੂੰ ਪੋਥੀਆਂ ਦੇ ਸੱਚੇ ਅਰੱਥਾਂ ਦੀ ਵਿਆਖਿਆ ਕਰ ਰਿਹਾ ਸੀ ਤਾਂ ਇਹ ਸਾਡੇ ਦਿਲਾਂ ਅੰਦਰ ਅੱਗ ਮੱਚਣ ਵਾਂਗ ਸੀ।
John 5:35
ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
John 15:6
ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ।
1 Corinthians 13:3
ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
Hebrews 12:18
ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।
Revelation 4:5
ਤਖਤ ਵੱਲੋਂ ਬਿਜਲੀ ਦੀਆਂ ਝੱਲਕਾਂ ਅਤੇ ਕੜਕਣ ਦੀਆਂ ਅਵਾਜ਼ਾਂ ਆ ਰਹੀਆਂ ਸਨ। ਤਖਤ ਦੇ ਸਾਹਮਣੇ ਸੱਤ ਦੀਵੇ ਬਲ ਰਹੇ ਸਨ। ਇਹ ਦੀਵੇ ਪਰਮੇਸ਼ੁਰ ਦੇ ਸੱਤ ਆਤਮੇ ਸਨ।
Revelation 8:8
ਦੂਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਕੁਝ ਅੱਗ ਨਾਲ ਮੱਚਦਾ ਹੋਇਆ ਇੱਕ ਵੱਡਾ ਪਹਾੜ ਸਮੁੰਦਰ ਵਿੱਚ ਸੁੱਟਿਆ ਗਿਆ ਸੀ। ਨਤੀਜੇ ਦੇ ਤੌਰ ਤੇ, ਸਮੁੰਦਰ ਦਾ ਤੀਜਾ ਹਿੱਸਾ ਲਹੂ ਬਣ ਗਿਆ।
Revelation 8:10
ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்