Matthew 13:29
“ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।
Matthew 20:1
ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
Acts 24:26
ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸ ਨੇ ਉਸ ਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।
Acts 27:40
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
Romans 3:12
ਸਭ ਲੋਕ ਭਟਕ ਗਏ ਹਨ, ਸਾਰੇ ਦੇ ਸਾਰੇ ਨਿਕੰਮੇ ਹੋ ਗਏ ਹਨ। ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ।”
Colossians 4:3
ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
1 Thessalonians 4:17
ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
1 Thessalonians 5:10
ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
1 Timothy 5:13
ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।
Philemon 1:22
ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்