Mark 1:30
ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ।
Mark 2:4
ਪਰ ਉਹ ਯਿਸੂ ਤੱਕ ਉਸ ਦੇ ਘਰ ਅੰਦਰ ਨਾ ਪਹੁੰਚ ਸੱਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚੱਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸ ਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ।
Mark 2:15
ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ।
Mark 14:3
ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ।
Luke 5:25
ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ।
Luke 5:29
ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ।
John 5:3
ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।
John 5:6
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Acts 9:33
ਲੁੱਦਾ ਵਿੱਚ, ਉਹ ਇੱਕ ਅਧਰੰਗੀ ਆਦਮੀ ਨੂੰ ਮਿਲਿਆ। ਜਿਸਦਾ ਨਾਉਂ ਐਨਿਯਾਸ ਸੀ। ਉਹ ਪਿੱਛਲੇ ਅੱਠ ਸਾਲਾਂ ਤੋਂ ਮੰਜੇ ਤੋਂ ਉੱਠ ਨਹੀਂ ਸੀ ਸੱਕਿਆ।
Acts 28:8
ਪੁਬਲਿਯੁਸ ਦਾ ਪਿਉ ਬੁਖਾਰ ਤੋਂ ਅਤੇ ਮਰੋੜਾਂ ਤੋਂ ਬੜਾ ਪੀੜਤ ਸੀ ਤੇ ਮੰਜੇ ਤੇ ਪਿਆ ਸੀ। ਪਰ ਪੌਲੁਸ ਉਸ ਕੋਲ ਗਿਆ ਅਤੇ ਉਸ ਲਈ ਪ੍ਰਾਰਥਨਾ ਕੀਤੀ। ਪੌਲੁਸ ਨੇ ਆਪਣੇ ਹੱਥ ਉਸ ਉੱਪਰ ਰੱਖੇ ਤੇ ਉਸ ਨੂੰ ਚੰਗਾ ਕੀਤਾ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்