Romans 1:27
ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ।
Romans 2:9
ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ।
Romans 4:15
ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?
Romans 5:3
ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।
Romans 7:8
ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
Romans 7:13
ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।
Romans 7:15
ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ।
Romans 7:17
ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
Romans 7:18
ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
Romans 7:20
ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
Occurences : 24
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்