Romans 4:2
ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ।
1 Corinthians 5:6
ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”
1 Corinthians 9:15
ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।
1 Corinthians 9:16
ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
2 Corinthians 1:14
ਤੁਸੀਂ ਸਾਡੇ ਬਾਰੇ ਪਹਿਲਾਂ ਹੀ ਕੁਝ ਗੱਲਾਂ ਸਮਝ ਚੁੱਕੇ ਹੋ। ਮੈਨੂੰ ਉਮੀਦ ਹੈ ਕਿ ਤੁਸੀਂ ਸਮਝਣ ਯੋਗ ਹੋਵੋਂਗੇ ਅਤੇ ਸਾਡੇ ਉੱਤੇ ਉਸੇ ਤਰ੍ਹਾਂ ਮਾਣ ਕਰੋਂਗੇ, ਜਿਵੇਂ ਕਿ ਅਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਵਾਲੇ ਦਿਨ ਤੁਹਾਡੇ ਉੱਤੇ ਮਾਣ ਕਰਾਂਗੇ।
2 Corinthians 5:12
ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।
2 Corinthians 9:3
ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
Galatians 6:4
ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ।
Philippians 1:26
ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।
Philippians 2:16
ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்