Matthew 12:41
ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।
Luke 11:32
“ਨਿਆਂ ਦੇ ਦਿਨ ਨੀਨਵਾਹ ਦੇ ਲੋਕ ਖੜ੍ਹੇ ਹੋਣਗੇ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵੱਧੇਰੇ ਮਹਾਨ ਕੋਈ ਇੱਥੇ ਹੈ।
Romans 16:25
ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
1 Corinthians 1:21
ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰੱਖਤਾ ਜਾਪਦਾ ਹੈ।
1 Corinthians 2:4
ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
1 Corinthians 15:14
ਅਤੇ ਜੇ ਮਸੀਹ ਨਹੀਂ ਜੀ ਉੱਠਿਆ, ਤਾਂ ਜਿਸ ਸੰਦੇਸ਼ ਦਾ ਅਸੀਂ ਪ੍ਰਚਾਰ ਕਰਦੇ ਹਾਂ ਉਸਦਾ ਕੋਈ ਅਰਥ ਨਹੀਂ ਹੈ। ਤੁਹਾਡੀ ਨਿਹਚਾ ਵੀ ਅਰਥਹੀਣ ਹੋ ਜਾਂਦੀ ਹੈ।
2 Timothy 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।
Titus 1:3
ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்