Matthew 13:32
ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”
Matthew 21:8
ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ।
Matthew 24:32
“ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।
Mark 4:32
ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”
Mark 13:28
“ਅੰਜੀਰ ਦਾ ਰੁੱਖ ਸਾਨੂੰ ਇੱਕ ਸਬਕ ਸਿੱਖਾਉਂਦਾ ਹੈ। ਜਦੋਂ ਅੰਜੀਰ ਦੇ ਰੁੱਖ ਦੀਆਂ ਟਹਿਣੀਆਂ ਹਰੀਆਂ ਅਤੇ ਕੋਮਲ ਹੁੰਦੀਆਂ ਹਨ, ਅਤੇ ਨਵੇਂ ਪੱਤੇ ਉੱਗਣੇ ਸ਼ੁਰੂ ਹੁੰਦੇ ਹਨ, ਫ਼ਿਰ ਤੁਸੀਂ ਜਾਣ ਜਾਂਦੇ ਹੋ ਕਿ ਗਰਮੀ ਆਉਣ ਵਾਲੀ ਹੈ।
Luke 13:19
ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
Romans 11:16
ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
Romans 11:17
ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।
Romans 11:18
ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁੱਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜੜ ਹੈ ਜੋ ਤੁਹਾਨੂੰ ਜੀਵਨ ਦਿੰਦੀ ਹੈ।
Romans 11:19
ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋੜੀਆਂ ਗਈਆਂ ਤਾਂ ਜੋ ਮੈਂ ਦਰੱਖਤ ਨਾਲ ਪਿਉਂਦ ਲਾਇਆ ਜਾ ਸੱਕਾਂ।”
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்