Matthew 4:8
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
Matthew 5:14
“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।
Matthew 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”
Matthew 13:38
ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।
Matthew 16:26
ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।
Matthew 18:7
ਉਨ੍ਹਾਂ ਲੋਕਾਂ ਉੱਤੇ ਹਾਏ ਜੋ ਲੋਕਾਂ ਤੋਂ ਪਾਪ ਕਰਾਉਣ ਦਾ ਕਾਰਣ ਬਣਦੇ ਹਨ। ਇਹ ਗੱਲਾਂ ਜ਼ਰੂਰ ਵਾਪਰਨੀਆਂ ਚਾਹੀਦੀਆਂ ਹਨ। ਪਰ ਉਸ ਵਿਅਕਤੀ ਤੇ ਹਾਏ ਜੋ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦਾ ਹੈ।
Matthew 24:21
ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈ ਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
Matthew 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
Matthew 26:13
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”
Mark 8:36
ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?
Occurences : 187
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்