Luke 23:11
ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
Acts 10:30
ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖੜੋ ਗਿਆ, ਉਸ ਨੇ ਬੜੇ ਚਮਕੀਲੇ ਕੱਪੜੇ ਪਾਏ ਹੋਏ ਸਨ।
James 2:2
ਫ਼ਰਜ਼ ਕਰੋ ਕਿ ਕੋਈ ਵਿਅਕਤੀ ਚੰਗੇ ਕੱਪੜੇ ਅਤੇ ਇੱਕ ਸੋਨੇ ਦੀ ਮੁੰਦਰੀ ਪਾਕੇ ਤੁਹਾਡੀ ਸੰਗਤ ਵਿੱਚ ਆਉਂਦਾ ਹੈ। ਉਸੇ ਸਮੇਂ ਹੀ, ਇੱਕ ਗਰੀਬ ਆਦਮੀ ਵੀ ਪੁਰਾਣੇ ਗੰਦੇ ਕੱਪੜੇ ਪਾਕੇ ਆਉਂਦਾ ਹੈ।
James 2:3
ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”
Revelation 15:6
ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
Revelation 18:14
ਵਪਾਰੀ ਰੋਣਗੇ ਅਤੇ ਆਖਣਗੇ, ‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁੱਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’
Revelation 19:8
ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)
Revelation 22:1
ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।
Revelation 22:16
“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்