Matthew 1:16
ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
Matthew 1:20
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
Matthew 1:22
ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
Matthew 2:2
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
Matthew 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
Matthew 2:15
ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”
Matthew 2:17
ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:
Matthew 2:20
ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
Matthew 2:23
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
Matthew 3:2
ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
Occurences : 1343
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்