Matthew 6:26
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
Matthew 6:30
ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?
Matthew 7:11
ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
Matthew 10:6
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।
Matthew 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
Matthew 10:28
“ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
Matthew 18:13
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੇਕਰ ਮਨੁੱਖ ਗੁਆਚੀ ਹੋਈ ਭੇਡ ਨੂੰ ਲੱਭ ਲਵੇ, ਤਾਂ ਉਹ ਆਦਮੀ 99 ਭੇਡਾਂ ਨਾਲੋਂ, ਜਿਹੜੀਆਂ ਗੁਆਚੀਆਂ ਨਹੀਂ ਸਨ, ਉਸ ਇੱਕ ਭੇਡ ਬਾਰੇ ਵੱਧ ਖੁਸ਼ ਹੋਵੇਗਾ।
Matthew 25:9
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।’
Matthew 27:24
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”
Mark 5:26
ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।
Occurences : 83
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்