Matthew 23:31
ਇਸ ਲਈ ਤੁਸੀਂ ਵੀ ਗਵਾਹੀ ਦਿੰਦੇ ਹੋ ਕਿ ਤੁਸੀਂ ਉਨ੍ਹਾਂ ਦੇ ਬੱਚੇ ਹੋ ਜਿਨ੍ਹਾਂ ਨੇ ਨਬੀਆਂ ਦੀ ਹੱਤਿਆ ਕੀਤੀ।
Luke 4:22
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
Luke 11:48
ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।
John 1:7
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
John 1:8
ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।
John 1:15
ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”
John 1:32
ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”
John 2:25
ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
John 3:11
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
Occurences : 79
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்