Matthew 1:12
ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
Matthew 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Matthew 2:3
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
Matthew 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
Matthew 4:21
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ
Matthew 5:25
“ਜੇ ਤੇਰਾ ਦੁਸ਼ਮਣ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਆਪਣੇ ਦੁਸ਼ਮਣ ਨਾਲ ਜਿੰਨੀ ਛੇਤੀ ਹੋ ਸੱਕੇ, ਮਿਲਾਪ ਕਰ ਲੈ। ਜੇਕਰ ਤੂੰ ਅਜਿਹਾ ਨਹੀਂ ਕਰੇਂਗਾ, ਹੋ ਸੱਕਦਾ ਉਹ ਤੈਨੂੰ ਮੁਨਸਫ਼ ਦੇ ਹਵਾਲੇ ਕਰ ਦੇਵੇ। ਅਤੇ ਮੁਨਸਫ਼ ਤੈਨੂੰ ਕੈਦ ਵਿੱਚ ਪਾਉਣ ਲਈ ਪਹਿਰੇਦਾਰਾਂ ਦੇ ਹਵਾਲੇ ਕਰ ਦੇਵੇ।
Matthew 5:41
ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।
Matthew 8:11
ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।
Matthew 9:11
ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”
Matthew 9:15
ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
Occurences : 473
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்