Matthew 5:47
ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
Matthew 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
Matthew 9:21
ਕਿਉਂਕਿ ਉਸ ਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸ ਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
Matthew 10:42
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
Matthew 14:36
ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
Matthew 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
Matthew 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
Mark 5:36
ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰੱਖ।”
Mark 6:8
ਅਤੇ ਆਪਣੇ ਚੇਲਿਆਂ ਨੂੰ ਇਹ ਆਖਿਆ, “ਆਪਣੇ ਸਫ਼ਰ ਵਿੱਚ ਸਿਵਾਇ ਇੱਕ ਲਾਠੀ ਦੇ ਹੋਰ ਕੁਝ ਨਾ ਲੈ ਕੇ ਜਾਣਾ। ਨਾ ਕੋਈ ਰੋਟੀ, ਨਾ ਥੈਲਾ ਨਾ ਹੀ ਆਪਣੀਆਂ ਜੇਬਾਂ ਵਿੱਚ ਕੋਈ ਪੈਸਾ ਲੈ ਕੇ ਜਾਣਾ।
Luke 8:50
ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁੜੀ ਬਿਲਕੁਲ ਰਾਜੀ ਹੋ ਜਾਵੇਗੀ।”
Occurences : 65
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்