No lexicon data found for Strong's number: 3478

Matthew 2:23
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।

Matthew 4:13
ਉਸ ਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।

Matthew 21:11
ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”

Mark 1:9
ਯਿਸੂ ਨੂੰ ਬਪਤਿਸਮਾ ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।

Luke 1:26
ਕੁਆਰੀ ਮਰਿਯਮ ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ।

Luke 2:4
ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।

Luke 2:39
ਯੂਸੁਫ਼ ਅਤੇ ਮਰਿਯਮ ਵਾਪਸ ਘਰ ਨੂੰ ਪਰਤੇ ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।

Luke 2:51
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।

Luke 4:16
ਯਿਸੂ ਦਾ ਆਪਣੇ ਨਗਰ ਵਿੱਚ ਜਾਣਾ ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ।

John 1:45
ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”

Occurences : 12

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்