Mark 16:19
ਯਿਸੂ ਸਵਰਗ ਨੂੰ ਵਾਪਸ ਜਾਂਦਾ ਹੈ ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
Acts 1:2
ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।
Acts 1:11
ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
Acts 7:43
ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’
Acts 10:16
ਅਜਿਹਾ ਤਿੰਨ ਵਾਰ ਵਾਪਰਿਆ ਅਤੇ ਫ਼ੇਰ ਉਹ ਸਭ ਚੀਜ਼ਾਂ ਵਾਪਸ ਅਕਾਸ਼ ਵੱਲ ਚੁੱਕੀਆਂ ਗਈਆਂ।
Acts 20:13
ਤ੍ਰੋਆਸ ਤੋਂ ਮਿਲੇਤੁਸ ਤੱਕ ਦੀ ਫ਼ੇਰੀ ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚੜ੍ਹ੍ਹੇ। ਅਤੇ ਅੱਸੁਸ ਵੱਲ ਚੱਲ ਪਏ ਜਿੱਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚੜ੍ਹ੍ਹਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸ ਨੇ ਅੱਸੁਸ ਨੂੰ ਸੜਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।
Acts 20:14
ਬਾਅਦ ਵਿੱਚ ਅਸੀਂ ਪੌਲੁਸ ਨੂੰ ਅੱਸੁਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ।
Acts 23:31
ਸਿਪਾਹੀਆਂ ਨੂੰ ਜਿਵੇਂ ਕਿਹਾ ਗਿਆ ਸੀ ਉਨ੍ਹਾਂ ਨੇ ਉਵੇਂ ਹੀ ਕੀਤਾ। ਸਿਪਾਹੀ ਉਸ ਰਾਤ ਉਸ ਨੂੰ ਅੰਤਿਪਤ੍ਰਿਸ ਸ਼ਹਿਰ ਵਿੱਚ ਲੈ ਗਏ।
Ephesians 6:13
ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்