Matthew 15:17
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪੱਖਾਨੇ ਵਿੱਚ ਜਾਂਦਾ ਹੈ?
Matthew 16:9
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
Matthew 16:11
ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
Matthew 24:15
“ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ‘ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ।’ ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖੜੀ ਵੇਖੋਂਗੇ।” (ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪੜ੍ਹਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।)
Mark 7:18
ਉਸ ਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸ ਨੂੰ ਦੂਸ਼ਿਤ ਨਹੀਂ ਕਰ ਸੱਕਦਾ।
Mark 8:17
ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ?
Mark 13:14
“ਤੁਸੀਂ ਉਸ ‘ਭਿਆਨਕ ਚੀਜ਼ ਨੂੰ ਵੇਖੋਂਗੇ ਜਿਹੜੀ ਤਬਾਹੀ ਲਿਆਉਂਦੀ ਹੈ।’ ਤੁਸੀਂ ਇਸ ਨੂੰ ਉਸ ਜਗ੍ਹਾ ਵੇਖੋਂਗੇ ਜਿੱਥੇ ਇਸ ਨੂੰ ਨਹੀਂ ਆਉਣਾ ਚਾਹੀਦਾ ਹੈ।” (ਤੁਸੀਂ ਜਿਹੜਾ ਇਸ ਨੂੰ ਪੜ੍ਹਦਾ ਸਮਝਣਾ ਚਾਹੀਦਾ ਕਿ ਇਸਦਾ ਕੀ ਅਰਥ ਹੈ।) “ਉਸ ਸਮੇਂ, ਯਹੂਦਿਯਾ ਵਿੱਚਲੇ ਲੋਕਾਂ ਨੂੰ ਪਹਾੜਾਂ ਵੱਲ ਨੂੰ ਭੱਜ ਜਾਣਾ ਚਾਹੀਦਾ ਹੈ।
John 12:40
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ, ਨਾ ਦਿਮਾਗ ਨਾਲ ਸਮਝ ਸੱਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।”
Romans 1:20
ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ।
Ephesians 3:4
ਅਤੇ ਜੇਕਰ ਤੁਸੀਂ ਮੇਰੀਆਂ ਲਿਖਤਾਂ ਪੜ੍ਹੋ, ਤੁਸੀਂ ਜਾਣ ਜਾਵੋਂਗੇ ਕਿ ਸੱਚਮੁੱਚ ਮੈਂ ਮਸੀਹ ਬਾਰੇ ਸੱਚ ਨੂੰ ਸਮਝਦਾ ਹਾਂ।
Occurences : 14
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்