Matthew 24:37
“ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।
Matthew 24:38
ਉਨ੍ਹਾਂ ਦਿਨਾਂ ਵਿੱਚ ਹੜ੍ਹ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬੱਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੂਹ ਕਿਸ਼ਤੀ ਉੱਤੇ ਨਹੀਂ ਚੜ੍ਹ੍ਹਿਆ ਸੀ।
Luke 3:36
ਸ਼ਲਹ ਕੇਨਾਨ ਦਾ ਪੁੱਤਰ ਸੀ, ਕੇਨਾਨ ਅਰਪਕਸ਼ਾਦ ਦਾ ਅਤੇ ਉਹ ਸ਼ੇਮ ਦਾ ਪੁੱਤਰ ਸੀ, ਸ਼ੇਮ ਨੂੰਹ ਦਾ ਪੁੱਤਰ ਸੀ ਅਤੇ ਨੂੰਹ ਲਾਮਕ ਦਾ ਪੁੱਤਰ ਸੀ।
Luke 17:26
“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
Luke 17:27
ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
Hebrews 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
1 Peter 3:20
ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।
2 Peter 2:5
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்