Matthew 24:1
ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਨੁਕਸਾਨ ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸ ਦੇ ਚੇਲੇ ਉਸ ਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।
Mark 13:1
ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਵਿਨਾਸ਼ ਜਦੋਂ ਯਿਸੂ ਮੰਦਰ ਵਾਲੀ ਥਾਂ ਛੱਡ ਕੇ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਕਿਹਾ, “ਗੁਰੂ ਜੀ ਵੇਖੋ! ਇਸ ਮੰਦਰ ਦੀਆਂ ਇਮਾਰਤਾਂ ਕਿੰਨੀਆਂ ਖੂਬਸੂਰਤ ਹਨ ਤੇ ਕਿੰਨੇ ਵੱਡੇ-ਵੱਡੇ ਪੱਥਰਾਂ ਦੀਆਂ ਬਣੀਆਂ ਹੋਈਆਂ ਹਨ!”
Mark 13:2
ਉਸ ਨੇ ਕਿਹਾ, “ਇਹ ਵੱਡੀਆਂ ਇਮਾਰਤਾਂ, ਜੋ ਤੂੰ ਵੇਖ ਰਿਹਾ ਹੈ, ਸਾਰੀਆਂ ਨਸ਼ਟ ਹੋ ਜਾਣਗੀਆਂ। ਇੱਕ-ਇੱਕ ਪੱਥਰ ਜ਼ਮੀਨ ਤੇ ਡਿੱਗ ਪਵੇਗਾ। ਇੱਕ ਵੀ ਪੱਥਰ ਦੂਜੇ ਉੱਤੇ ਖੜ੍ਹਾ ਨਹੀਂ ਰਹੇਗਾ।”
Romans 14:19
ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।
Romans 15:2
ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।
1 Corinthians 3:9
ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ।
1 Corinthians 14:3
ਪਰ ਜਿਹੜਾ ਵਿਅਕਤੀ ਵੱਖਰੀ ਭਾਸ਼ਾ ਵਿੱਚ ਗੱਲ ਕਰ ਰਿਹਾ ਹੁੰਦਾ ਹੈ ਉਹ ਕੇਵਲ ਆਪਣੀ ਸਹਾਇਤਾ ਕਰ ਰਿਹਾ ਹੁੰਦਾ ਹੈ। ਪਰ ਜਿਹੜਾ ਅਗੰਮ ਵਾਕ ਬੋਲ ਰਿਹਾ ਹੈ ਉਹ ਤਾਂ ਸਮੁੱਚੀ ਕਲੀਸਿਯਾ ਦੀ ਸਹਾਇਤਾ ਕਰ ਰਿਹਾ ਹੁੰਦਾ ਹੈ।
1 Corinthians 14:5
ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵੱਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸੱਕੋਂ। ਜਿਹੜਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹੜਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸੱਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸੱਕੇ। ਫ਼ੇਰ ਕਲੀਸਿਯਾ ਨੂੰ ਉਸ ਦੇ ਬੋਲਾਂ ਨਾਲ ਸਹਾਇਤਾ ਮਿਲ ਸੱਕਦੀ ਹੈ।
1 Corinthians 14:12
ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ।
1 Corinthians 14:26
ਤੁਹਾਡੀਆਂ ਗੋਸ਼ਠੀਆਂ ਤੋਂ ਕਲੀਸਿਯਾ ਦੀ ਮਦਦ ਹੋਣੀ ਚਾਹੀਦੀ ਹੈ ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕੱਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்