Matthew 17:9
ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
Acts 7:31
ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।
Acts 9:10
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
Acts 9:12
ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
Acts 10:3
ਇੱਕ ਦੁਪਹਿਰ ਤਿੰਨ ਵਜੇ ਦੇ ਆਸ-ਪਾਸ ਉਸ ਨੇ ਇੱਕ ਦਰਸ਼ਨ ਦੇਖਿਆ। ਦਰਸ਼ਨ ਵਿੱਚ ਪਰਮੇਸ਼ੁਰ ਵੱਲੋਂ ਇੱਕ ਦੂਤ ਉਸ ਕੋਲ ਆਇਆ ਅਤੇ ਆਖਣ ਲੱਗਾ, “ਕੁਰਨੇਲਿਯੁਸ।”
Acts 10:17
ਪਤਰਸ ਦਰਸ਼ਨ ਦੇ ਅਰਥ ਬਾਰੇ ਸੋਚ ਹੈਰਾਨ ਹੋ ਰਿਹਾ ਸੀ। ਇਸ ਵਿੱਚਕਾਰ ਕੁਰਨੇਲਿਯੁਸ ਦੇ ਭੇਜੇ ਬੰਦਿਆਂ ਨੇ ਸ਼ਮਊਨ ਦਾ ਘਰ ਲੱਭ ਲਿਆ। ਉਹ ਫ਼ਾਟਕ ਤੇ ਖੜ੍ਹੇ ਸਨ।
Acts 10:19
ਪਤਰਸ ਅਜੇ ਵੀ ਉਸ ਦਰਸ਼ਨ ਬਾਰੇ ਹੀ ਸੋਚ ਰਿਹਾ ਸੀ ਪਰ ਆਤਮਾ ਨੇ ਉਸ ਨੂੰ ਕਿਹਾ, “ਵੇਖ। ਤਿੰਨ ਆਦਮੀ ਬਾਹਰ ਤੈਨੂੰ ਲੱਭ ਰਹੇ ਹਨ।
Acts 11:5
“ਜਦੋਂ ਮੈਂ ਯੱਪਾ ਸ਼ਹਿਰ ਵਿੱਚ ਸੀ, ਮੈਂ ਪ੍ਰਾਰਥਨਾ ਕਰਦੇ ਹੋਇਆਂ ਇੱਕ ਨਜ਼ਾਰੇ ਦਾ ਦਰਸ਼ਨ ਕੀਤਾ। ਉਸ ਦਰਸ਼ਨ ਵਿੱਚ ਮੈਂ ਕੁਝ ਅਕਾਸ਼ ਤੋਂ ਉੱਤਰਦਾ ਹੋਇਆ ਵੇਖਿਆ ਜੋ ਕਿ ਇੱਕ ਵੱਡੀ ਚਾਦਰ ਦੇ ਅਕਾਰ ਜਿਹਾ ਸੀ, ਜਿਸਦੇ ਚਾਰੇ ਪਲ੍ਹੇ ਬੰਨ੍ਹੇ ਹੋਏ ਸਨ, ਉਹ ਥੱਲੇ ਉੱਤਰਿਆ ਤੇ ਮੇਰੇ ਬੜੇ ਨਜ਼ਦੀਕ ਆਕੇ ਰੁਕ ਗਿਆ।
Acts 12:9
ਇਉਂ ਦੂਤ ਚੱਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।
Acts 16:9
ਉਸ ਰਾਤ ਪੌਲੁਸ ਨੇ ਇੱਕ ਦਰਸ਼ਨ ਦੇਖਿਆ। ਇਸ ਦਰਸ਼ਨ ਵਿੱਚ, ਉਸ ਨੇ ਮਕਦੂਨੀਯਾ ਤੋਂ ਇੱਕ ਮਨੁੱਖ ਨੂੰ ਆਪਣੇ ਅੱਗੇ ਖਲੋਤਿਆਂ ਅਤੇ ਉਸ ਨੂੰ ਬੇਨਤੀ ਕਰਦਿਆਂ ਵੇਖਿਆ, “ਮਕਦੂਨਿਯਾ ਨੂੰ ਆ ਅਤੇ ਸਾਡੀ ਸਹਾਇਤਾ ਕਰ।”
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்