Matthew 4:8
ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
Matthew 5:1
ਪਹਾੜੀ ਦੇ ਉਪਦੇਸ਼ ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ੍ਹ ਗਿਆ ਅਤੇ ਜਦ ਬੈਠਾ ਤਾਂ ਉਸ ਦੇ ਚੇਲੇ ਉਸ ਦੇ ਆਸ-ਪਾਸ ਆਏ।
Matthew 5:14
“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।
Matthew 8:1
ਯਿਸੂ ਦਾ ਰੋਗੀ ਨੂੰ ਚੰਗਾ ਕਰਨਾ ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਮਗਰ ਲੱਗ ਪਈ।
Matthew 14:23
ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।
Matthew 15:29
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਠੀਕ ਕਰਨਾ ਯਿਸੂ ਉੱਥੋਂ ਤੁਰਕੇ ਗਲੀਲੀ ਝੀਲ ਦੇ ਨੇੜੇ ਆਇਆ, ਅਤੇ ਪਹਾੜ ਉੱਤੇ ਚੜ੍ਹ੍ਹਕੇ ਉੱਥੇ ਬਹਿ ਗਿਆ।
Matthew 17:1
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।
Matthew 17:9
ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
Matthew 17:20
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
Matthew 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
Occurences : 65
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்