Acts 2:27
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
Acts 13:34
ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’
Acts 13:35
ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’
1 Timothy 2:8
ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।
Titus 1:8
ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
Hebrews 7:26
ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
Revelation 15:4
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”
Revelation 16:5
ਫ਼ੇਰ ਮੈਂ ਪਾਣੀਆਂ ਦੇ ਦੂਤ ਨੂੰ ਆਖਦਿਆਂ ਸੁਣਿਆ: “ਤੂੰ ਹੀ ਹੈਂ ਜੋ ਮੌਜੂਦ ਹੈ, ਅਤੇ ਮੌਜੂਦ ਸੀ। ਤੂੰ ਹੀ ਪਵਿੱਤਰ ਹੈਂ। ਤੂੰ ਇੰਨਾ ਨਿਆਂ ਵਿੱਚ ਉਚਿਤ ਹੈਂ ਜਿਹੜੇ ਤੂੰ ਬਣਾਏ ਹਨ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்