No lexicon data found for Strong's number: 3754

Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।

Matthew 2:18
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”

Matthew 2:22
ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।

Matthew 2:23
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।

Matthew 3:9
ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ।

Matthew 4:6
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”

Matthew 4:12
ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚੱਲਿਆ ਗਿਆ।

Matthew 5:3
“ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।

Matthew 5:4
ਉਹ ਵਡਭਾਗੇ ਹਨ ਜਿਹੜੇ ਸੋਗ ਕਰਦੇ ਹਨ ਕਿਉਂਕਿ ਉਹ ਸ਼ਾਂਤ ਕੀਤੇ ਜਾਣਗੇ।

Matthew 5:5
ਉਹ ਵਡਭਾਗੇ ਹਨ ਜਿਹੜੇ ਦੀਨ ਹਨ ਕਿਉਂਕਿ ਉਹ ਵਾਅਦੇ ਦੀ ਧਰਤੀ ਦੇ ਵਾਰਸ ਹੋਣਗੇ।

Occurences : 1292

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்