Luke 20:23
ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,
1 Corinthians 3:19
ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”
2 Corinthians 4:2
ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।
2 Corinthians 11:3
ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ।
Ephesians 4:14
ਉਦੋਂ ਅਸੀਂ ਬੱਚੇ ਨਹੀਂ ਹੋਵਾਂਗੇ। ਅਸੀਂ ਉਨ੍ਹਾਂ ਲੋਕਾਂ ਵਰਗੇ ਨਹੀਂ ਹੋਵਾਂਗੇ ਜਿਹੜੇ ਉਸ ਜਹਾਜ਼ ਵਾਂਗ ਆਪਣੀ ਦਿਸ਼ਾ ਬਦਲਦੇ ਹਨ ਜਿਸ ਨੂੰ ਲਹਿਰਾਂ ਇੱਕ ਪਾਸਿਉਂ ਦੂਸਰੇ ਪਾਸੇ ਲੈ ਜਾਂਦੀਆਂ ਹਨ। ਅਸੀਂ ਉਨ੍ਹਾਂ ਉਪਦੇਸ਼ਾਂ ਤੋਂ ਪ੍ਰਭਾਵਿਤ ਨਹੀਂ ਹੋਵਾਂਗੇ ਜੋ ਅਸੀਂ ਉਨ੍ਹਾਂ ਲੋਕਾਂ ਤੋਂ ਪ੍ਰਾਪਤ ਕਰਦੇ ਹਾਂ ਜੋ ਸਾਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਆਦਮੀ ਲੋਕਾਂ ਨੂੰ ਗਲਤ ਰਾਹੇ ਪਾਉਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਗਲਤ ਰਾਹ ਸੁਝਾਉਂਦੇ ਹਨ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்