No lexicon data found for Strong's number: 3843

Luke 4:23
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ‘ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’”

Acts 18:21
ਪੌਲੁਸ ਨੇ ਉਨ੍ਹਾਂ ਨੂੰ ਛੱਡਿਆ ਅਤੇ ਕਿਹਾ, “ਜੇ ਪਰਮੇਸ਼ੁਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।

Acts 21:22
“ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।

Acts 28:4
ਜਦੋਂ ਉੱਥੋਂ ਦੇ ਲੋਕਾਂ ਨੇ ਇਹ ਵੇਖਿਆ ਤਾਂ ਆਖਣ ਲੱਗੇ, “ਉਹ ਮਨੁੱਖ ਜ਼ਰੂਰ ਖੂਨੀ ਹੋਵੇਗਾ। ਉਹ ਸਮੁੰਦਰ ਵਿੱਚ ਨਹੀਂ ਮਰਿਆ, ਪਰ ਦੈਵੀ ਇਨਸਾਫ਼ ਨੇ ਇਸ ਨੂੰ ਜਿਉਂਦਾ ਨਹੀਂ ਛੱਡਿਆ।”

Romans 3:9
ਹਰ ਕੋਈ ਮੁਜਰਿਮ ਹੈ ਤਾਂ ਫ਼ੇਰ ਕੀ? ਕੀ ਅਸੀਂ ਯਹੂਦੀ ਦੂਜਿਆਂ ਲੋਕਾਂ ਨਾਲੋਂ ਚੰਗੇ ਹਾਂ? ਨਹੀਂ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਯਹੂਦੀ ਅਤੇ ਗੈਰ-ਯਹੂਦੀ ਇੱਕੋ ਹੀ ਹਨ। ਸਾਰੇ ਹੀ ਪਾਪ ਦੇ ਅਧੀਨ ਹਨ।

1 Corinthians 5:10
ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।

1 Corinthians 9:10
ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹੜਾ ਵਿਅਕਤੀ ਹੱਲ ਚਲਾਉਂਦਾ ਹੈ ਅਤੇ ਜਿਹੜਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।

1 Corinthians 9:22
ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸੱਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸੱਕਾਂ।

1 Corinthians 16:12
ਹੁਣ ਆਪਣੇ ਭਰਾ ਅਪੁੱਲੋਸ ਬਾਰੇ, ਮੈਂ ਉਸ ਨੂੰ ਤੁਹਾਡੇ ਕੋਲ ਉਸ ਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸ ਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்