Matthew 15:2
“ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
Matthew 15:3
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ?
Matthew 15:6
ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ।
Mark 7:3
ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।
Mark 7:5
ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸ ਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
Mark 7:8
ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”
Mark 7:9
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
Mark 7:13
ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
1 Corinthians 11:2
ਅਧਿਕਾਰ ਹੇਠਾਂ ਜਿਉਣਾ ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
Galatians 1:14
ਮੈਂ ਯਹੂਦੀ ਧਰਮ ਵਿੱਚ ਆਪਣੀ ਉਮਰ ਦੇ ਹੋਰਨਾਂ ਯਹੂਦੀਆਂ ਨਾਲੋਂ ਵੱਧੇਰੇ ਵੱਧ ਰਿਹਾ ਸੀ। ਮੈਂ ਆਪਣੇ ਵੱਲੋਂ ਪੁਰਾਣੀ ਮਰਯਾਦਾ ਦਾ ਅਨੁਸਰਣ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਇਹ ਨੇਮ ਉਹੀ ਰਿਵਾਜ਼ ਸਨ ਜਿਨ੍ਹਾਂ ਨੂੰ ਅਸੀਂ ਆਪਣੇ ਪੁਰਖਿਆਂ ਤੋਂ ਹਾਸਿਲ ਕੀਤਾ ਸੀ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்