Matthew 17:22
ਯਿਸੂ ਦਾ ਆਪਣੀ ਮੌਤ ਬਾਰੇ ਐਲਾਨ ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
John 2:15
ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
Acts 5:22
ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ।
Acts 15:16
‘ਇਸਤੋਂ ਬਾਅਦ ਮੈਂ ਮੁੜ ਆਵਾਂਗਾ ਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇ ਘਰ ਨੂੰ ਉਸਾਰਾਂਗਾ। ਮੈਂ ਉਸ ਦੇ ਘਰ ਦੇ ਮਲ੍ਹਬੇ ਨੂੰ ਮੁੜ ਤੋਂ ਉਸਾਰਾਂਗਾ। ਮੈਂ ਮੁੜ ਉਸਦਾ ਘਰ ਨਵਾਂ ਬਣਾਵਾਂਗਾ।
2 Corinthians 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
Ephesians 2:3
ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ।
1 Timothy 3:15
ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।
Hebrews 10:33
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
Hebrews 13:18
ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।
1 Peter 1:17
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்