Luke 1:59
ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋ ਗਿਆ ਤਾਂ ਉਹ ਲੋਕ ਬੱਚੇ ਦੀ ਸੁੰਨਤ ਕਰਨ ਲਈ ਆਏ ਅਤੇ ਉਸਦਾ ਨਾਉਂ ਜ਼ਕਰਯਾਹ ਰੱਖਣ ਲੱਗੇ, ਕਿਉਂਕਿ ਇਹੀ ਉਸ ਦੇ ਪਿਤਾ ਦਾ ਨਾਉਂ ਸੀ।
Luke 2:21
ਜਦੋਂ ਬਾਲਕ ਅੱਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁੱਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।
John 7:22
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
Acts 7:8
“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।
Acts 15:1
ਯਰੂਸ਼ਲਮ ਵਿੱਚ ਸਭਾ ਕੁਝ ਲੋਕ ਯਹੂਦਿਯਾ ਤੋਂ ਅੰਤਾਕਿਯਾ ਨੂੰ ਆਏ ਅਤੇ ਗੈਰ-ਯਹੂਦੀ ਭਰਾਵਾਂ ਨੂੰ ਉਪਦੇਸ਼ ਦੇਣ ਲੱਗੇ, “ਜੇ ਮੂਸਾ ਦੀ ਰੀਤ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਗਈ ਤਾਂ ਤੁਸੀਂ ਬਚ ਨਹੀਂ ਸੱਕੋਂਗੇ।”
Acts 15:5
ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖੜੋ ਕੇ ਕਿਹਾ, “ਗੈਰ-ਯਹੂਦੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
Acts 15:24
ਪਿਆਰੇ ਭਰਾਵੋ, ਸਾਨੂੰ ਪਤਾ ਲੱਗਿਆ ਹੈ ਕਿ ਸਾਡੇ ਸਮੂਹ ਵਿੱਚੋਂ ਕੁਝ ਆਦਮੀ ਤੁਹਾਡੀ ਜਗ਼੍ਹਾ ਆਏ ਹਨ। ਅਤੇ ਉਨ੍ਹਾਂ ਨੇ ਤੁਹਾਨੂੰ ਤਕਲੀਫ਼ਾਂ ਦਿੱਤੀਆਂ ਅਤੇ ਤੁਹਾਨੂੰ ਆਖੀਆਂ ਗੱਲਾਂ ਦੁਆਰਾ ਪਰੇਸ਼ਾਨ ਕੀਤਾ। ਅਰ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
Acts 16:3
ਉਹ ਉਸ ਬਾਰੇ ਬੜੇ ਨੇਕ ਖਿਆਲ ਰੱਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸ ਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।
Acts 21:21
ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।
1 Corinthians 7:18
ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
Occurences : 18
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்